October 17, 2025

UPAAJTAK

TEZ KHABAR, AAP KI KHABAR

पंजाब 09 मई 2024* ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕਾ ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ

पंजाब 09 मई 2024* ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕਾ ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ

पंजाब 09 मई 2024* ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਫਾਜਿ਼ਲਕਾ
ਝੂਠੀਆਂ ਖ਼ਬਰਾਂ ਤੇ ਚੋਣ ਕਮਿਸ਼ਨ ਦੀ ਰਹੇਗੀ ਬਾਜ ਅੱਖ—ਵਧੀਕ ਜਿ਼ਲ੍ਹਾ ਚੋਣ ਅਫ਼ਸਰ
ਫਾਜਿ਼ਲਕਾ, 9 ਮਈ
ਵਧੀਕ ਜਿ਼ਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ ਪੀਸੀਐਸ ਨੇ ਜਿ਼ਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ (ਐਮਸੀਐਮਸੀ) ਦਾ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਮੀਡੀਆ ਵਿਚ ਉਮੀਦਵਾਰਾਂ ਵੱਲੋਂ ਕੀਤੇ ਜਾਣ ਵਾਲੇ ਖਰਚ ਦੀ ਸਖ਼ਤੀ ਨਾਲ ਨਿਗਰਾਨੀ ਕੀਤੀ ਜਾਵੇ।
ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ ਇਸ ਮੌਕੇ ਕਿਹਾ ਕਿ ਝੂਠੀਆਂ ਖ਼ਬਰਾਂ (ਫੇਕ ਨਿਊਜ) ਤੇ ਵੀ ਐਮਸੀਐਮਸੀ ਵੱਲੋਂ ਤਿੱਖੀ ਨਜਰ ਰੱਖੀ ਜਾਵੇ। ਉਨ੍ਹਾਂ ਨੇ ਕਿਹਾ ਕਿ ਝੂਠੀਆਂ ਖ਼ਬਰਾਂ ਫੈਲਾਉਣਾ ਜੁਰਮ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਅਜਿਹੀ ਖਬਰ ਜਿਸਦੇ ਸੱਚ ਹੋਣ ਸਬੰਧੀ ਉਨ੍ਹਾਂ ਨੂੰ ਕੋਈ ਭਰਮ ਹੋਵੇ ਉਸਦੀ ਪੁਸ਼ਟੀ ਕੀਤੇ ਬਿਨ੍ਹਾਂ ਅੱਗੇ ਸ਼ੇਅਰ ਨਾ ਕਰਨ। ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਵੀ ਐਮਸੀਐਮਸੀ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪੁਲਿਸ ਦੇ ਸਾਇਬਰ ਸੈਲ ਵੱਲੋਂ ਵੀ ਇਸ ਤਰਾਂ ਦੀਆਂ ਝੂਠੀਆਂ ਖ਼ਬਰਾਂ ਸਬੰਧੀ ਨਜਰਜਾਨੀ ਕੀਤੀ ਜਾਂਦੀ ਰਹਿੰਦੀ ਹੈ।
ਇਸ ਮੌਕੇ ਐਮਸੀਐਮਸੀ ਦੇ ਨੋਡਲ ਅਫ਼ਸਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਭੁਪਿੰਦਰ ਸਿੰਘ ਬਰਾੜ ਵੀ ਹਾਜਰ ਸਨ।